ਪੰਜਾਬ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 4 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਮਲੇਰਕੋਟਲਾ ਦੇ ਸਿਵਲ ਹਸਪਤਾਲ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਸਿਵਲ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਉਠਾਇਆ ਗਿਆ।
ਇਸ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਮਲੇਰਕੋਟਲਾ ਦੇ ਸਿਵਲ ਹਸਪਤਾਲ ‘ਚ 4 ਡਾਕਟਰ ਹਨ। ਇਸ ਤੋਂ ਬਾਅਦ ਸਰਕਾਰ ਨੇ ਜਵਾਬ ਦਿੱਤਾ ਸੀ ਕਿ ਹਸਪਤਾਲ ਲਈ 7 ਹੋਰ ਡਾਕਟਰ ਨਿਯੁਕਤ ਕੀਤੇ ਗਏ ਹਨ ਪਰ ਉਨ੍ਹਾਂ ਵਿਚੋਂ ਸਿਰਫ 3 ਹੀ ਜੁਆਇਨ ਹੋਏ ਹਨ। ਦੱਸ ਦੇਈਏ ਕਿ ਮਲੇਟਕੋਟਲਾ ਦੇ ਸਿਵਲ ਹਸਪਤਾਲ ‘ਚ ਡਾਕਟਰਾਂ ਦੀਆਂ ਕਈ ਅਸਾਮੀਆਂ ਖਾਲੀ ਹਨ। ਇਸ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ 4 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।