Home ਪੰਜਾਬ ਅੰਮ੍ਰਿਤਸਰ ਸੀ.ਆਈ ਪੁਲਿਸ ਨੇ 10 ਕਿਲੋ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਸੀ.ਆਈ ਪੁਲਿਸ ਨੇ 10 ਕਿਲੋ ਹੈਰੋਇਨ ਕੀਤੀ ਬਰਾਮਦ

0

ਅੰਮ੍ਰਿਤਸਰ : ਅੰਮ੍ਰਿਤਸਰ ਸੀ.ਆਈ ਪੁਲਿਸ ਨੇ ਪੰਜਾਬ ਵਿੱਚ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਹਰਮਨਦੀਪ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਮਹਿਲ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 10 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਚਾਚਾ ਬਾਵਾ ਨਾਲ ਲਗਾਤਾਰ ਸੰਪਰਕ ਵਿੱਚ ਸੀ, ਜੋ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਦੀ ਸਪਲਾਈ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਬਾਕੀ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨਸ਼ਿਆਂ ਦੀ ਤਸਕਰੀ ਨੂੰ ਖਤਮ ਕਰਨ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਸੰਕਲਪ ਲਈ ਵਚਨਬੱਧ ਹੈ।

NO COMMENTS

LEAVE A REPLY

Please enter your comment!
Please enter your name here

Exit mobile version