ਲੁਧਿਆਣਾ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਪੂਰੇ ਸੁਰੱਖਿਆ ਕਾਫਲੇ ਨਾਲ ਦੁਪਹਿਰ ਕਰੀਬ 3 ਵਜੇ ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ (Central Jail) ਪਹੁੰਚੇ। ਮਿਲੀ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਰਵਨੀਤ ਬਿੱਟੂ ਦੇ ਸਾਥੀ ਰਾਜੀਵ ਰਾਜਾ ‘ਤੇ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।
ਸੂਤਰ ਦੱਸਦੇ ਹਨ ਕਿ ਰਵਨੀਤ ਸਿੰਘ ਬਿੱਟੂ ਨੇ ਅੱਜ ਕੇਂਦਰੀ ਜੇਲ੍ਹ ਵਿੱਚ ਆਪਣੇ ਸਾਥੀ ਰਾਜੀਵ ਰਾਜਾ ਨਾਲ ਮੁਲਾਕਾਤ ਕੀਤੀ ਹੈ। ਪਰ ਜੇਲ੍ਹ ਅਧਿਕਾਰੀਆਂ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।