ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਚਾਨਕ ਪਹੁੰਚੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ

0
2

ਫਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀ ਸਥਾਪਨਾ ਤੋਂ ਹੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸ ਦੇ ਤਹਿਤ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਚਾਨਕ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਅਤੇ ਸੀ.ਐਚ.ਸੀ ਚਨਾਰਥਲ ਕਲਾਂ ਪਹੁੰਚੇ। ਇਸ ਦੌਰਾਨ ਹਸਪਤਾਲ ਦੇ ਸਟਾਫ ‘ਚ ਹਲਚਲ ਮਚ ਗਈ।

ਬਲਬੀਰ ਸਿੰਘ ਨੇ ਸੀ.ਐਚ.ਸੀ ਚਨਾਰਥਲ ਕਲਾਂ ਅਤੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ, ਸਫਾਈ, ਮੈਡੀਕਲ ਸੇਵਾਵਾਂ ਅਤੇ ਐਮਰਜੈਂਸੀ ਵਿਭਾਗ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਹਸਪਤਾਲ ‘ਚ ਕੰਮ ਕਰ ਰਹੇ ਸਟਾਫ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੁਝਾਅ ਵੀ ਲਏ। ਸਿਹਤ ਮੰਤਰੀ ਨੇ ਮੌਕੇ ‘ਤੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

LEAVE A REPLY

Please enter your comment!
Please enter your name here