ਫਾਜ਼ਿਲਕਾ : ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 522 ਗ੍ਰਾਮ ਹੈਰੋਇਨ, 01 ਨਾਜਾਇਜ਼ ਪਿਸਤੌਲ, 03 ਰਾਡਾਂ, 03 ਮੋਬਾਈਲ ਫੋਨ ਅਤੇ 01 ਮੋਟਰਸਾਈਕਲ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਆਈ.ਏ. ਇੰਚਾਰਜ ਪਰਮਜੀਤ ਕੁਮਾਰ ਦੀ ਟੀਮ ਨੇ ਪਿੰਡ ਚੱਕ ਮੌਜਦੀਨ ਵਾਲਾ-ਤੋਤੀਆਂ ਵਾਲਾ ਲੰਿਕ ਰੋਡ ‘ਤੇ ਚੈਕਿੰਗ ਦੌਰਾਨ ਹਰਨੇਕ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਰੋਕਿਆ। ਤਲਾਸ਼ੀ ਦੌਰਾਨ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਹੋਣ ਤੋਂ ਬਾਅਦ ਵੈਰੋਕਾ ਥਾਣੇ ਵਿੱਚ ਐਨ.ਡੀ.ਪੀ.ਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਐਸ.ਐਸ.ਪੀ ਬਰਾੜ ਨੇ ਕਿਹਾ ਕਿ ਫਾਜ਼ਿਲਕਾ ਪੁਲਿਸ ਨਸ਼ਾ ਮਾਫੀਆ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।