ਪੰਜਾਬ : ਰੋਪੜ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੀਤੇ ਦਿਨ ਸਿਵਲ ਹਸਪਤਾਲ ਦੇ ਸਿਹਤ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ। ਜਿੱਥੇ ਉਨ੍ਹਾਂ ਨੇ ਡਾਕਟਰ ਅਤੇ ਸਿਵਲ ਸਰਜਨ ਨਾਲ ਗੱਲਬਾਤ ਕੀਤੀ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਟਾਫ ਲਈ ਸਰਕਾਰ ਨੂੰ ਜਾਣਕਾਰੀ ਦੇਣ ਬਾਰੇ ਗੱਲ ਕੀਤੀ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਸਾਰੇ ਲੋੜੀਂਦੇ ਸਾਜ਼ੋ-ਸਾਮਾਨ, ਦਵਾਈਆਂ ਅਤੇ ਟੈਸਟ ਕਿੱਟਾਂ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ।