ਈ.ਡੀ ਨੇ ਪੰਜਾਬ ‘ਚ 5 ਇਮੀਗ੍ਰੇਸ਼ਨ ਕੰਪਨੀਆਂ ਦੇ ਖ਼ਿਲਾਫ਼ ਕੱਸਿਆ ਸਿਕੰਜ਼ਾ

0
39

ਪੰਜਾਬ : ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਈ.ਡੀ. ਵੱਲੋਂ ਪੰਜਾਬ ਵਿੱਚ 5 ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪਾ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਫਰਮਾਂ ‘ਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਅਮਰੀਕੀ ਵੀਜ਼ਾ ਪ੍ਰਕਿ ਰਿਆ ‘ਚ ਧੋਖਾਧੜੀ ਕਰਨ ਦਾ ਦੋਸ਼ ਹੈ।

ਸੂਤਰਾਂ ਅਨੁਸਾਰ ਈ.ਡੀ ਦੇ ਜਲੰਧਰ ਜ਼ੋਨਲ ਦਫ਼ਤਰ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਪੰਜ ਕਾਰੋਬਾਰੀ ਅਤੇ ਰਿਹਾਇਸ਼ੀ ਇਮਾਰਤਾਂ ‘ਤੇ ਛਾਪੇ ਮਾਰੇ ਗਏ, ਜਿਨ੍ਹਾਂ ਵਿੱਚ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ, ਇਨਫੋਵਿਜ਼ ਸਾਫਟਵੇਅਰ ਸਾਲਿਊਸ਼ਨਜ਼ ਸਮੇਤ ਹੋਰ ਸ਼ਾਮਲ ਹਨ। ਇਹ ਜਾਂਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਕੀਤੀ ਜਾ ਰਹੀ ਹੈ। ਇਹ ਪਤਾ ਲੱਗਿਆ ਹੈ ਕਿ ਈ.ਡੀ ਨੇ ਤਲਾਸ਼ੀ ਦੌਰਾਨ ਕਈ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 19 ਲੱਖ ਰੁਪਏ ਨਕਦ ਜ਼ਬਤ ਕੀਤੇ ਹਨ।

LEAVE A REPLY

Please enter your comment!
Please enter your name here