ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ‘ਚ ਹਨ। ਸਰਕਾਰ ਨੇ 3 ਮਾਰਚ ਨੂੰ ਕੈਬਨਿਟ ਦੀ ਇੱਕ ਹੋਰ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੋਮਵਾਰ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੈਕਟਰ-2 ਸਥਿਤ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਬੈਠਕ ‘ਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।