Home ਪੰਜਾਬ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੋਸ਼ੀ ਨੂੰ 3...

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੋਸ਼ੀ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਕੀਤਾ ਗ੍ਰਿਫ਼ਤਾਰ

0

ਪੰਜਾਬ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਧਰਮਪਾਲ ਵਾਸੀ ਅਸਮਾਨਪੁਰ, ਪਿਹੋਵਾ, ਹਰਿਆਣਾ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਉਸੇ ਪਿੰਡ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਪਾਤੜਾਂ ਦੇ ਵਸਨੀਕ ਵੱਲੋਂ ਉਸ ਵਿਰੁੱਧ ਦਰਜ ਕਰਵਾਈ ਗਈ ਝੂਠੀ ਸ਼ਿਕਾਇਤ ਕਾਰਨ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਵਾਰ-ਵਾਰ ਪਾਤੜਾਂ ਥਾਣੇ ਬੁਲਾਇਆ ਜਾ ਰਿਹਾ ਹੈ। ਉਕਤ ਦੋਸ਼ੀ ਧਰਮਪਾਲ ਪੈਸੇ ਦੇ ਲੈਣ-ਦੇਣ ਲਈ ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਵਿਚੋਲੇ ਵਜੋਂ ਕੰਮ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸ ਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਅਧਿਕਾਰੀਆਂ ਨੂੰ 2 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ ਸੀ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਇਕ ਹੋਰ ਮੰਗ ਕੀਤੀ ਗਈ ਸੀ ਪਰ ਬਾਅਦ ‘ਚ ਸੌਦਾ 3 ਲੱਖ ਰੁਪਏ ‘ਚ ਤੈਅ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version