ਕੈਨੇਡਾ : ਕੈਨੇਡਾ ਨੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰ ਦਿੱਤੇ ਹਨ। ਇਸ ਨਾਲ ਲੱਖਾਂ ਪੰਜਾਬੀ ਪ੍ਰਭਾਵਿਤ ਹੋ ਰਹੇ ਹਨ। ਕੈਨੇਡਾ ਨੇ ਟੂਰਿਸਟ ਵੀਜ਼ਾ ‘ਚ 3 ਲੱਖ ਰੁਪਏ ਦੀ ਕਟੌਤੀ ਕੀਤੀ ਹੈ। ਇਸ ਨਾਲ ਲਗਭਗ 60 ਫੀਸਦੀ ਪੰਜਾਬੀ ਪ੍ਰਭਾਵਿਤ ਹੋਏ ਹਨ। ਜਾਣਕਾਰੀ ਮੁਤਾਬਕ ਕੈਨੇਡਾ ਨੇ 2023 ‘ਚ 18 ਲੱਖ ਟੂਰਿਸਟ ਵੀਜ਼ਾ ਜਾਰੀ ਕੀਤੇ ਸਨ, ਜਦੋਂ ਕਿ 2024 ‘ਚ 15 ਲੱਖ ਵੀਜ਼ਾ ਜਾਰੀ ਕੀਤੇ ਗਏ ਸਨ। ਇਕ ਸਾਲ ‘ਚ 3 ਲੱਖ ਦੀ ਕਟੌਤੀ ਦਾ ਅਸਰ ਪੰਜਾਬ ਦੇ ਲੋਕਾਂ ‘ਤੇ ਪਿਆ ਹੈ।
ਕੈਨੇਡਾ ਵਿਚ ਲਗਭਗ 12 ਲੱਖ ਪੰਜਾਬੀ ਰਹਿੰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵਿਆਹਾਂ ਜਾਂ ਹੋਰ ਸਮਾਰੋਹਾਂ ਵਿਚ ਸ਼ਾਮਲ ਹੋਣ ਲਈ ਟੂਰਿਸਟ ਵੀਜ਼ੇ ‘ਤੇ ਕੈਨੇਡਾ ਆਉਂਦੇ ਹਨ। ਇਸ ਦੇ ਨਾਲ ਹੀ ਪਿਛਲੇ ਕੁਝ ਸਾਲਾਂ ‘ਚ ਟੂਰਿਸਟ ਵੀਜ਼ਾ ਸਖ਼ਤ ਕੀਤਾ ਗਿਆ ਹੈ, ਜਿਸ ਕਾਰਨ ਪੰਜਾਬੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਤਬਦੀਲੀਆਂ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਸਖ਼ਤ ਵੀਜ਼ਾ ਪ੍ਰਕਿ ਰਿਆ, ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਆਦਿ।