ਆਪਣੇ ਅਸਤੀਫ਼ੇ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਇਹ ਬਿਆਨ

0
58

ਅੰਮ੍ਰਿਤਸਰ : ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਅਸਤੀਫ਼ਾ ਵਾਪਸ ਨਹੀਂ ਲਵਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਵਰਕਿੰਗ ਕਮੇਟੀ ਨੇ ਜੋ ਕਰਨਾ ਹੈ ਉਹੀ ਕਰਨਾ ਹੈ। ਉਨ੍ਹਾਂ ਨੇ ਕਿਹਾ ਮੈਂ ਅਸਤੀਫ਼ਾ ਦਿੱਤਾ ਹੁਣ ਵਾਪਸ ਨਹੀਂ ਲਵਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸ਼੍ਰੋਮਣੀ ਕਮੇਟੀ ਦੇਖੇਗੀ ਪ੍ਰਧਾਨ ਦਾ ਇੰਚਾਰਜ ਕਿਸ ਨੂੰ ਦੇਣਾ ਹੈ।

ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦਾ ਕਹਿਣਾ ਸੀ ਕਿ ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫ਼ੇ ‘ਤੇ ਮੁੜ ਵਿਚਾਰ ਕਰਨ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਸ਼ਘਫਛ ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਸੀ। ਪਰ ਹੁਣ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 17 ਫਰਵਰੀ ਨੂੰ ਸ਼ਘਫਛ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਅੰਮ੍ਰਿਤਸਰ ਵਿਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਗਈ ਸੀ। ਮੀਟਿੰਗ ਤੋਂ ਬਾਅਦ ਸ਼ਘਫਛ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਫਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here