ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਕੀਤਾ ਗਿਆ ਮੁਕਤ

0
19

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁਦੈਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਸੇਵਾ ਤੋਂ ਹਟਾ ਦਿੱਤਾ ਗਿਆ ਸੀ। ਕੁਲਦੀਪ ਸਿੰਘ ਗਰਗਜ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਸੰਭਾਲਣਗੇ।

LEAVE A REPLY

Please enter your comment!
Please enter your name here