ਪੰਜਾਬ : ਆਮ ਆਦਮੀ ਪਾਰਟੀ ਦੇ ਵਿਧਾਇਕ ਜੋਗਿੰਦਰ ਸਿੰਘ ਮਾਨ ਨੇ ਹਲਕੇ ਦੇ ਸਾਰੇ ਨੀਲੇ ਕਾਰਡ ਧਾਰਕਾਂ ਨੂੰ 31 ਮਾਰਚ ਤੋਂ ਪਹਿਲਾਂ ਆਪਣੇ ਨੀਲੇ ਕਾਰਡਾਂ ਦਾ ਈ-ਕੇ.ਵਾਈ.ਸੀ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਪ੍ਰਕਿ.ਰਿਆ ਮੁਕੰਮਲ ਕਰਵਾਈ ਜਾਵੇ ਤਾਂ ਜੋ ਨੀਲੇ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਦੀ ਸਹੂਲਤ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ। ਉਨ੍ਹਾਂ ਕਿਹਾ ਕਿ ਈ-ਕੇ.ਵਾਈ.ਸੀ ਲਈ ਕਾਰਡ ਧਾਰਕ ਆਪਣੇ ਵਾਰਡ ਦੇ ਸਬੰਧਤ ਰਾਸ਼ਨ ਡਿਪੂ ਨਾਲ ਸੰਪਰਕ ਕਰ ਸਕਦੇ ਹਨ।
ਨੀਲੇ ਕਾਰਡ ਧਾਰਕਾਂ ਲਈ ਈ-ਕੇ.ਵਾਈ.ਸੀ ਇਸ ਪ੍ਰਕਿ.ਰਿਆ ਨੂੰ ਪੂਰਾ ਕਰਨ ਦੀ ਆਖਰੀ ਤਰੀਕ 31 ਮਾਰਚ 2025 ਹੈ। ਜਿਨ੍ਹਾਂ ਨੀਲੇ ਕਾਰਡ ਧਾਰਕਾਂ ਦਾ ਈ-ਕੇ.ਵਾਈ.ਸੀ 31 ਮਾਰਚ ਤੱਕ ਪੂਰਾ ਨਹੀਂ ਹੋਵੇਗਾ, ਉਨ੍ਹਾਂ ਨੂੰ ਖੁਰਾਕ ਸਪਲਾਈ ਵਿਭਾਗ ਵੱਲੋਂ ਅਪ੍ਰੈਲ ਮਹੀਨੇ ਤੋਂ ਮੁਫ਼ਤ ਕਣਕ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।