ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਵਿਗੜੀ ਸਿਹਤ, ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

0
33

ਨਵੀਂ ਦਿੱਲੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸਵੇਰੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਇਸ ਵੇਲੇ ਉਨ੍ਹਾਂ ਦੀ ਹਾਲਤ ਸਥਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਏਮਜ਼ ਗਏ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ਉਹ ਏਮਜ਼ ਗਏ ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੀ ਦੀ ਸਿਹਤ ਬਾਰੇ ਪੁੱਛਿਆ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਸੂਤਰਾਂ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਬੇਚੈਨੀ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਧਨਖੜ ਨੂੰ ਸਵੇਰੇ 2 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦਾ ਇੱਕ ਸਮੂਹ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਿਹਾ ਹੈ। ਧਨਖੜ ਨੂੰ ਏਮਜ਼ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਨਿਗਰਾਨੀ ਹੇਠ ਕ੍ਰਿਟੀਕਲ ਕੇਅਰ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਹੈ। ਉਪ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਏਮਜ਼ ਵਿੱਚ ਦਾਖਲ ਹੋਣ ਤੋਂ ਤੁਰੰਤ ਬਾਅਦ ਧਨਖੜ ਦੀ ਸਿਹਤ ਬਾਰੇ ਪੁੱਛਿਆ ਅਤੇ ਏਮਜ਼ ਪਹੁੰਚੇ।

LEAVE A REPLY

Please enter your comment!
Please enter your name here