ਪੰਜਾਬ : ਪੰਜਾਬ ਪੁਲਿਸ ਨੇ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਇੱਕ ਮਿਊਜ਼ਿਕ ਕੰਪਨੀ ਦੇ ਨਿਰਮਾਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਰਮਾਤਾ ਪਿੰਕੀ ਧਾਲੀਵਾਲ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਵੀ ਦਰਜ ਕੀਤਾ ਗਿਆ ਹੈ। ਨਿਰਮਾਤਾ ਪਿੰਕੀ ਧਾਲੀਵਾਲ ‘ਤੇ ਸੁਨੰਦਾ ਸ਼ਰਮਾ ਨੇ ਧੋਖਾਧੜੀ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਆਦੇਸ਼ਾਂ ‘ਤੇ ਐਫ.ਆਈਆਰ ਦਰਜ ਕੀਤੀ ਗਈ। ਇਸ ਨੂੰ ਰਿਕਾਰਡ ਕੀਤਾ ਗਿਆ ਹੈ।
ਸੁਨੰਦਾ ਨੇ ਆਪਣੀ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਟੈਗ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮਹਾਨ ਦੇਸ਼ ਅਤੇ ਇਸ ਮਹਾਨ ਸੂਬੇ ਪੰਜਾਬ ਦੇ ਮਾਣਮੱਤੇ ਨਾਗਰਿਕ ਹੋਣ ਦੇ ਨਾਤੇ ਮੈਂ ਸਿਰਫ ਉਮੀਦ ਕਰਦੀ ਹਾਂ ਕਿ ਮਾਣਯੋਗ ਮੁੱਖ ਮੰਤਰੀ ਇਕ ਨਾਗਰਿਕ ਵਜੋਂ ਮੇਰੇ ਅਧਿਕਾਰਾਂ ਦੀ ਰਾਖੀ ਕਰਨਗੇ ਤਾਂ ਜੋ ਮੈਂ ਇਕ ਨੌਜ਼ਵਾਨ ਕਲਾਕਾਰ ਵਜੋਂ ਵੱਡੀ ਸਫਲਤਾ ਹਾਸਲ ਕਰ ਸਕਾਂ ਅਤੇ ਇਸ ਮਹਾਨ ਸੂਬੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਾਂ।