Home ਦੇਸ਼ ED ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਦੇ...

ED ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਦੇ ਘਰ ਮਾਰਿਆ ਛਾਪਾ

0

ਛੱਤੀਸਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਦੇ ਘਰ ਛਾਪਾ ਮਾਰਿਆ ਹੈ। ਭਿਲਾਈ ਸਥਿਤ ਚੈਤੰਨਿਆ ਦੇ ਘਰ ‘ਤੇ ਛਾਪਾ ਮਾਰਿਆ ਗਿਆ ਹੈ। ਛੱਤੀਸਗੜ੍ਹ ਵਿੱਚ ਲਗਭਗ 14 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਅੱਜ ਸਵੇਰੇ, ਈ.ਡੀ ਦੀਆਂ ਟੀਮਾਂ ਚੈਤੰਨਿਆ ਦੇ ਟਿਕਾਣਿਆਂ ‘ਤੇ ਪਹੁੰਚੀਆਂ ਅਤੇ ਦਸਤਾਵੇਜ਼ਾਂ ਦੀ ਤਲਾਸ਼ੀ ਲਈ। ਏਜੰਸੀ ਟੀਮਾਂ ਦੇ ਨਾਲ, ਸਥਾਨਕ ਪੁਲਿਸ ਵੀ ਮੌਜੂਦ ਹੈ, ਜੋ ਘਰ ਦੇ ਬਾਹਰ ਤਾਇਨਾਤ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ 2161 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਵਿੱਚ ਚੱਲ ਰਹੀ ਹੈ। ਵਿੱਤੀ ਬੇਨਿਯਮੀਆਂ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ, ਜਿਨ੍ਹਾਂ ਨੂੰ ਸ਼ਰਾਬ ਘੁਟਾਲੇ ਨਾਲ ਵੀ ਜੋੜਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version