ਹੋਲਾ-ਮੁਹੱਲਾ ਦੇ ਮੁੱਦੇਨਜ਼ਰ ਸ਼ਹਿਰ ‘ਚ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ

0
29

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਮਾਰਚ ਤੋਂ 15 ਮਾਰਚ 2025 ਤੱਕ ਹੋਲਾ-ਮੁਹੱਲਾ ਮਨਾਇਆ ਜਾ ਰਿਹਾ ਹੈ, ਜਿਸ ਲਈ ਸ਼ਰਧਾਲੂਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਟਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਿਲ੍ਹਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜ਼ਿਲ੍ਹਿਆਂ/ਯੂਨਿਟਾਂ ਅਧੀਨ ਆਉਂਦੇ ਥਾਣਿਆਂ ਦੇ ਮੁੱਖ ਅਧਿਕਾਰੀ ਅਤੇ ਟ੍ਰੈਫਿਕ ਇੰਚਾਰਜ ਟਰੱਕ ਯੂਨੀਅਨਾਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹੋਲਾ-ਮੁਹੱਲਾ ਦੌਰਾਨ ਕਿਸੇ ਵੀ ਡਬਲ ਡੈਕਰ ਟਰੱਕ/ਵਾਹਨ ਨੂੰ ਰੋਕਣ ਲਈ ਨਿਰਦੇਸ਼ ਦੇਣ। ਟਰੈਕਟਰ ਟਰਾਲੀਆਂ ‘ਤੇ ਵੱਡੇ ਸਪੀਕਰ, ਮੋਟਰਸਾਈਕਲਾਂ ‘ਤੇ ਪ੍ਰੈਸ਼ਰ ਹਾਰਨ ਅਤੇ ਬਿਨਾਂ ਸਾਈਲੈਂਸਰ ਵਾਲੇ ਮੋਟਰਸਾਈਕਲ ਸਵਾਰਾਂ ਨੂੰ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ ਅਤੇ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਸਪੀਕਰਾਂ ਨੂੰ ਮੌਕੇ ‘ਤੇ ਹੀ ਵਾਹਨਾਂ ਤੋਂ ਹਟਾ ਕੇ ਅੱਗੇ ਭੇਜਿਆ ਜਾਵੇ। ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲਾ-ਮੁਹੱਲਾ ਮੇਲੇ ਦੌਰਾਨ ਸਪੀਕਰਾਂ ਦੀ ਆਵਾਜ਼ ਕਾਰਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਣ ਲਈ ਇਹ ਫ਼ੈੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਸਪੀਕਰਾਂ ਵਾਲੇ ਕਿਸੇ ਵੀ ਡਬਲ ਡੈਕਰ ਟਰੱਕ/ਵਾਹਨ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here