ਡਰੱਗ ਮਾਮਲੇ ‘ਚ 17 ਮਾਰਚ ਨੂੰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਬਿਕਰਮ ਮਜੀਠੀਆ ਨੂੰ ਮੁੜ ਕੀਤਾ ਤਲਬ

0
12

ਪਟਿਆਲਾ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਮੁੜ ਤਲਬ ਕੀਤਾ ਹੈ। ਐੱਸ.ਆਈ.ਟੀ. ਵਲੋਂ ਮਜੀਠੀਆ ਨੂੰ 17 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿਤੇ ਹਨ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿਚ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਵੱਡਾ ਫ਼ੈਸਲਾ ਸੁਣਾਇਆ। ਅਦਾਲਤ ਨੇ ਮਜੀਠੀਆ ਨੂੰ 17 ਮਾਰਚ 2025 ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਫ਼ੈਸਲਾ ਮੰਗਲਵਾਰ, 4 ਮਾਰਚ 2025 ਨੂੰ ਸੁਪਰੀਮ ਕੋਰਟ ਦੀ ਇਕ ਬੈਂਚ ਨੇ ਸੁਣਾਇਆ। ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਸਬੰਧੀ ਇਕ ਮਾਮਲੇ ਵਿਚ ਘਿਰੇ ਹੋਏ ਹਨ, ਜਿਸ ਵਿਚ ਉਨ੍ਹਾਂ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਬੰਧਤ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਤਾਜ਼ਾ ਆਦੇਸ਼ਾਂ ਨੇ ਸਪੱਸ਼ਟ ਕਰ ਦਿਤਾ ਹੈ ਕਿ ਮਜੀਠੀਆ ਨੂੰ ਜਾਂਚ ਵਿਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ ’ਤੇ ਐੱਸ.ਆਈ.ਟੀ. ਦੇ ਅੱਗੇ ਹਾਜ਼ਰ ਹੋਣਾ ਹੋਵੇਗਾ।

LEAVE A REPLY

Please enter your comment!
Please enter your name here