ਮਾਨ ਸਰਕਾਰ ਨੇ ਪੈਨਸ਼ਨ ਧਾਰਕਾਂ ਲਈ ਜਾਰੀ ਕੀਤੇ ਇਹ ਨਵੇਂ ਆਦੇਸ਼

0
15

ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਜਨਵਰੀ 2025 ਤੱਕ 22.64 ਲੱਖ ਬਜ਼ੁਰਗਾਂ ਨੂੰ 3708.57 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਜਾ ਚੁੱਕੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਸੂਬਾ ਸਰਕਾਰ ਨੇ ਬਜ਼ੁਰਗ ਪੈਨਸ਼ਨ ਸਕੀਮ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ 5924.50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚ ਸਾਲ 2025 ਲਈ ਬਜ਼ੁਰਗ ਪੈਨਸ਼ਨ ਲਈ 4000 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਫੰਡ ਦੀ ਬਕਾਇਆ ਰਾਸ਼ੀ ਨਿਰਧਾਰਤ ਸਮੇਂ ਅੰਦਰ ਲਾਭਪਾਤਰੀਆਂ ਤੱਕ ਪਹੁੰਚਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨ ਦੀ ਅਦਾਇਗੀ ਵਿੱਚ ਦੇਰੀ ਹੋਈ ਤਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਬਜ਼ੁਰਗ ਸਾਡੀ ਵਿਰਾਸਤ ਹਨ ਅਤੇ ਉਨ੍ਹਾਂ ਦੀ ਪੈਨਸ਼ਨ ਸਮੇਂ ਸਿਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here