ਡੋਨਾਲਡ ਟਰੰਪ ਨੇ ਕੈਨੇਡਾ ਤੋਂ ਦਰਾਮਦ ਕੀਤੇ ਸਮਾਨ ‘ਤੇ 25% ਟੈਰਿਫ਼ ਦਾ ਕੀਤਾ ਐਲਾਨ

0
14

ਅਮਰੀਕਾ : ਡੋਨਾਲਡ ਟਰੰਪ ਨੇ ਜਿਵੇਂ ਹੀ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ, ਉਨ੍ਹਾਂ ਨੇ ਦੁਨੀਆ ਵਿਚ ਵਪਾਰ ਯੁੱਧ ਸ਼ੁਰੂ ਕਰ ਦਿੱਤਾ। ਹਾਲ ਹੀ ਵਿੱਚ, ਉਨ੍ਹਾਂ ਨੇ ਕੈਨੇਡਾ ਤੋਂ ਦਰਾਮਦ ਕੀਤੇ ਸਮਾਨ ‘ਤੇ 25% ਟੈਰਿਫ਼ ਦਾ ਐਲਾਨ ਕੀਤਾ, ਫਿਰ ਬਦਲੇ ਵਜੋਂ, ਕੈਨੇਡਾ ਨੇ ਵੀ ਬਿਜਲੀ ‘ਤੇ 25% ਟੈਰਿਫ਼ ਦਾ ਐਲਾਨ ਕੀਤਾ।

ਇਸ ਤੋਂ ਬਾਅਦ ਕੈਨੇਡਾ ‘ਤੇ ਟੈਰਿਫ਼ ਨੂੰ ਟਾਲ ਦਿੱਤਾ ਗਿਆ ਸੀ ਪਰ ਹੁਣ ਇਕ ਵਾਰ ਫਿਰ ਡੋਨਾਲਡ ਟਰੰਪ ਨੇ ਕੈਨੇਡਾ ‘ਤੇ ਆਪਣਾ ਰੁਖ ਸਖ਼ਤ ਕਰ ਲਿਆ ਹੈ। ਰਿਪੋਰਟਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਤੋਂ ਸਟੀਲ ਅਤੇ ਐਲੂਮੀਨੀਅਮ ਦੀ ਦਰਾਮਦ ‘ਤੇ ਪ੍ਰਸਤਾਵਿਤ ਟੈਰਿਫ਼ ਨੂੰ ਦੁੱਗਣਾ ਕਰਨ ਦਾ ਐਲਾਨ ਕੀਤਾ ਹੈ। ਡੋਨਾਲਡ ਟਰੰਪ ਦੇ ਇਸ ਨਵੇਂ ਐਲਾਨ ਦਾ ਮਤਲਬ ਹੈ ਕਿ ਕੈਨੇਡਾ ਤੋਂ ਅਮਰੀਕਾ ਆਉਣ ਵਾਲੇ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ‘ਤੇ ਹੁਣ ਪਹਿਲਾਂ ਪ੍ਰਸਤਾਵਿਤ 25 ਫ਼ੀ ਸਦੀ ਦੀ ਬਜਾਏ 50 ਫ਼ੀ ਸਦੀ ਦੇ ਟੈਰਿਫ਼ ਦਾ ਸਾਹਮਣਾ ਕਰਨਾ ਪਵੇਗਾ।

ਰਾਇਟਰਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਓਨਟਾਰੀਓ, ਕੈਨੇਡਾ ਵੱਲੋਂ ਬਿਜਲੀ ‘ਤੇ 25 ਫ਼ੀ ਸਦੀ ਟੈਰਿਫ਼ ਲਗਾਉਣ ਦੇ ਜਵਾਬ ‘ਚ ਕੈਨੇਡਾ ਤੋਂ ਦਰਾਮਦ ਕੀਤੇ ਜਾਣ ਵਾਲੇ ਸਟੀਲ-ਐਲੂਮੀਨੀਅਮ ਉਤਪਾਦਾਂ ‘ਤੇ ਟੈਰਿਫ਼ ਵਧਾਉਣ ਦਾ ਫ਼ੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦਾ ਸਭ ਤੋਂ ਵੱਧ ਆਬਾਦੀ ਵਾਲਾ ਸੂਬਾ ਓਨਟਾਰੀਓ ਅਮਰੀਕਾ ਦੇ 15 ਲੱਖ ਘਰਾਂ ਨੂੰ ਬਿਜਲੀ ਸਪਲਾਈ ਕਰਦਾ ਹੈ। ਇਸ ਦੇ ਨਾਲ ਹੀ ਟਰੰਪ ਨੇ ਕਿਹਾ, “ਕੈਨੇਡਾ ਵਿੱਚ ਇੱਕ ਬਹੁਤ ਹੀ ਤਾਕਤਵਰ ਆਦਮੀ ਹੈ ਜਿਸ ਨੇ ਕਿਹਾ ਸੀ ਕਿ ਉਹ ਸਾਡੇ ਦੇਸ਼ ਵਿੱਚ ਆਉਣ ਵਾਲੀ ਬਿਜਲੀ ‘ਤੇ ਟੈਰਿਫ਼ ਵਸੂਲਣ ਜਾ ਰਿਹਾ ਹੈ। ਹੁਣ ਉਨ੍ਹਾਂ ਨੇ ਕਿਹਾ ਕਿ ਉਹ ਅਜਿਹਾ ਨਹੀਂ ਕਰੇਗਾ ਅਤੇ ਜੇਕਰ ਉਸ ਨੇ ਅਜਿਹਾ ਕੀਤਾ ਹੁੰਦਾ ਤਾਂ ਇਹ ਬਹੁਤ ਮਾੜੀ ਗੱਲ ਹੋਵੇਗੀ।

LEAVE A REPLY

Please enter your comment!
Please enter your name here