RSS ਆਗੂ ਰੁਲਦਾ ਸਿੰਘ ਹੱਤਿਆਕਾਂਡ ‘ਚ ਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਕੀਤਾ ਬਰੀ

0
21

ਪਟਿਆਲਾ : RSS ਆਗੂ ਰੁਲਦਾ ਸਿੰਘ ਹੱਤਿਆਕਾਂਡ ‘ਚ ਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਸਾਲ 2009 ‘ਚ ਰਾਸ਼ਟਰੀ ਸਵੈਸੇਵਕ ਸੰਘ ਆਗੂ ਰੁਲਦਾ ਸਿੰਘ ਦੀ ਹੱਤਿਆ ਕੀਤੀ ਗਈ ਸੀ। ਉਨ੍ਹਾਂ ਉੱਪਰ ਪਟਿਆਲਾ ‘ਚ ਗੋਲ਼ੀਆਂ ਚਲਾਈਆਂ ਗਈਆਂ ਸਨ। ਹਮਲੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਾਰਨ ਇੱਕ ਹਫ਼ਤੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ।

28 ਜੁਲਾਈ, 2009 ਦੀ ਸ਼ਾਮ ਨੂੰ, ਜਦੋਂ ਸੀਨੀਅਰ RSS ਨੇਤਾ ਰੁਲਦਾ ਸਿੰਘ ਆਪਣੀ ਕਾਰ ਵਿੱਚ ਅਨਾਜ ਮੰਡੀ ਸਰਹਿੰਦ ਰੋਡ ਸਥਿਤ ਆਪਣੇ ਘਰ ਪਹੁੰਚੇ, ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦੇ ਸਾਹਮਣੇ ਹੀ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਲਗਭਗ ਇੱਕ ਹਫ਼ਤੇ ਬਾਅਦ ਰੁਲਦਾ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਉਸ ਸਮੇਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਸਬੂਤਾਂ ਦੀ ਘਾਟ ਕਾਰਨ 2015 ਵਿੱਚ ਬਰੀ ਕਰ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here