ਤਰਨ ਤਾਰਨ : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਗੁਰਦਿਆਲ ਸਿੰਘ ਅਤੇ ਸੁਨੀਲ ਕੁਮਾਰ ਵੱਲੋਂ ਜੇਲ੍ਹ ਅੰਦਰ ਵੱਖ-ਵੱਖ ਬੈਰਕਾਂ ਦੀ ਅਚਨਚੇਤ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਤੰਬਾਕੂ ਦੇ 24 ਪੈਕੇਟ, 12 ਕੂਲ ਲਿੱਪ, 10 ਹੀਟਰ ਸਪਰਿੰਗਜ਼, 5 ਡਾਟਾ ਕੇਬਲ, 2 ਮੋਬਾਈਲ ਚਾਰਜਰ, ਬੀੜੀ ਦੇ 11 ਬੰਡਲ ਅਤੇ 360 ਨਸ਼ੀਲੀਆਂ ਗੋਲੀਆਂ, 2 ਟੱਚ ਫੋਨ ਅਤੇ ਸਿਮ ਕਾਰਡ ਬਰਾਮਦ ਕੀਤੇ ਗਏ। ਇਹ ਸਾਰੀ ਜਾਣਕਾਰੀ ਗੋਇੰਦਵਾਲ ਸਾਹਿਬ ਥਾਣੇ ਨੂੰ ਸੌਂਪ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਦੋਵਾਂ ਸਹਾਇਕ ਸੁਪਰਡੈਂਟਾਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।