ਮੋਹਾਲੀ : ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਾਦਰੀ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਪਾਦਰੀ ਨੂੰ ਸਜ਼ਾ ਸੁਣਾਉਣ ਲਈ 1 ਅਪ੍ਰੈਲ ਦੀ ਤਰੀਕ ਦਿੱਤੀ ਹੈ, ਯਾਨੀ ਉਸ ਨੂੰ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ।
ਜ਼ੀਰਕਪੁਰ ਦੀ ਇਕ ਔਰਤ ਨੇ ਪਾਦਰੀ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਜ਼ੀਰਕਪੁਰ ਪੁਲਿਸ ਨੇ ਪਾਦਰੀ ਬਜਿੰਦਰ ਸਿੰਘ ਸਮੇਤ ਸੱਤ ਲੋਕਾਂ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਸੀ। ਪਾਦਰੀ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਹੋਏ, ਜਿਸ ਤੋਂ ਬਾਅਦ ਫ਼ੈੈਸਲਾ ਰਾਖਵਾਂ ਰੱਖ ਲਿਆ ਗਿਆ। ਇਸ ਮਾਮਲੇ ਦੀ ਸੁਣਵਾਈ 28 ਮਾਰਚ ਨੂੰ ਯਾਨੀ ਅੱਜ ਹੋਈ ਅਤੇ ਅਦਾਲਤ ਨੇ ਪਾਦਰੀ ਨੂੰ ਦੋਸ਼ੀ ਠਹਿਰਾਇਆ। ਹਾਲ ਹੀ ‘ਚ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਪਾਦਰੀ ਬਜਿੰਦਰ ਸਿੰਘ ਆਪਣੇ ਚਰਚ ਦੀ ਇਕ ਸਾਬਕਾ ਪਾਦਰੀ ਔਰਤ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਪੀੜਤਾਂ ਨੇ ਬਜਿੰਦਰ ਸਿੰਘ ਖ਼ਿਲਾਫ਼ ਥਾਣੇ ‘ਚ ਐਫ.ਆਈ.ਆਰ ਦਰਜ ਕਰਵਾਈ ਹੈ।