ਲੁਧਿਆਣਾ-ਜਲੰਧਰ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਟੋਲ ਰੇਟ

0
17

ਲੁਧਿਆਣਾ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇ ਅਥਾਰਟੀ ਨੇ ਲੁਧਿਆਣਾ-ਜਲੰਧਰ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਟੋਲ ਰੇਟ ਵਧਾਉਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਮੈਨੇਜਰ ਦੀਪੇਂਦਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਨਵੀਆਂ ਦਰਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਕਾਰਨ ਇਸ ਵਾਰ ਟੋਲ ਰੇਟ ‘ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜੋ 31 ਮਾਰਚ ਦੀ ਅੱਧੀ ਰਾਤ 12 ਵਜੇ ਤੋਂ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਿਆਂ ‘ਤੇ ਨਵੀਂ ਰੇਟ ਸੂਚੀ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਕਾਰਾਂ, ਜੀਪਾਂ, ਵੈਨਾਂ ਜਾਂ ਹਲਕੇ ਮੋਟਰ ਵਾਹਨਾਂ ਨੂੰ 15 ਰੁਪਏ, ਹਲਕੇ ਵਪਾਰਕ ਵਾਹਨਾਂ ਨੂੰ 25 ਰੁਪਏ ਅਤੇ ਬੱਸਾਂ ਜਾਂ ਟਰੱਕਾਂ ਅਤੇ 3 ਐਕਸ.ਐਲ ਵਪਾਰਕ ਵਾਹਨਾਂ ਨੂੰ ਪਹਿਲਾਂ ਨਾਲੋਂ 45 ਰੁਪਏ ਜ਼ਿਆਦਾ ਦੇਣੇ ਪੈਣਗੇ।

LEAVE A REPLY

Please enter your comment!
Please enter your name here