ਪੰਜਾਬ : ਪੰਜਾਬ ਯੂਨੀਵਰਸਿਟੀ (Panjab University) ਪ੍ਰਸ਼ਾਸਨ ਨੇ 2 ਅਪ੍ਰੈਲ ਤੋਂ ਕੈਂਪਸ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਵੱਡਾ ਫ਼ੈੈਸਲਾ ਲੈਂਦੇ ਹੋਏ ਕੈਂਪਸ ‘ਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ‘ਚ ਦਾਖਲ ਹੋਣ ਵਾਲੇ ਵਾਹਨਾਂ ਦੀ ਵੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ। ਵਿ ਦਿਆਰਥੀਆਂ ਅਤੇ ਸਟਾਫ ਨੂੰ ਪਛਾਣ ਪੱਤਰ ਪਹਿਨਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ ਇੱਕ ਸ਼ੋਅ ਦੌਰਾਨ ਇੱਕ ਵਿ ਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਮੱਦੇਨਜ਼ਰ ਪੀ.ਯੂ. ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਹੁਣ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਇਮਾਰਤ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਸਬੰਧ ਵਿੱਚ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਦੀ ਵੀ ਖ਼ਬਰ ਹੈ।