ਤਰਨ ਤਾਰਨ : ਪੰਜਾਬ ‘ਚ ਅੰਨ੍ਹੇਵਾਹ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਤਰਨ ਤਾਰਨ ਨੇੜੇ ਪਿੰਡ ਰਸੂਲਪੁਰ ‘ਚ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਘਰ ‘ਚ ਦਾਖਲ ਹੋ ਕੇ ਇਕ ਨੌਜ਼ਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਆਪਣੇ ਪਰਿਵਾਰ ਨਾਲ ਪਿੰਡ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ ਅਤੇ ਉਸਦਾ ਵਿਆਹ ਲਗਭਗ ਦੋ ਸਾਲ ਪਹਿਲਾਂ ਹੋਇਆ ਸੀ। ਉਸ ਦੇ ਨਾਮ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ ਹੈ। ਨੌਜ਼ਵਾਨ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਸੀ।