ਇਕ ਹੋਰ ਪਾਦਰੀ ਦੇ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ, ਪੁਲਿਸ ਕਰ ਰਹ ਛਾਪੇਮਾਰੀ

0
10

ਪੰਜਾਬ : ਪੰਜਾਬ ਦੇ ਇਕ ਹੋਰ ਪਾਦਰੀ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। 2023 ਵਿੱਚ ਗੁਰਦਾਸਪੁਰ ਦੇ ਪਿੰਡ ਅਬਲਖੈਰ ਦੇ ਰਹਿਣ ਵਾਲੇ ਜਸ਼ਨ ਗਿੱਲ ਨਾਮਕ ਪਾਸਟਰ ਉਪਰ ਬੀ.ਸੀ.ਏ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਅਤੇ ਉਸ ਦਾ ਗਰਭਪਾਤ ਕਰਵਾਉਣ ਦੇ ਦੋਸ਼ਾਂ ਹੇਠ ਦੀਨਾਨਗਰ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਪਰ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ‘ਚੋਂ ਬਾਹਰ ਚੱਲ ਰਿਹਾ ਹੈ। ਪੁਲਿਸ ਵੱਲੋਂ ਮੁਲਜ਼ਮ ਪਾਸਟਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲੜਕੀ ਦੇ ਪਰਿਵਾਰ ਦਾ ਦੋਸ਼ ਹੈ ਕਿ ਪਾਦਰੀ ਨੇ ਉਨ੍ਹਾਂ ਦੀ ਧੀ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ ਸੀ। ਪਿਤਾ ਨੇ ਦੋਸ਼ ਲਗਾਇਆ ਕਿ ਉਸ ਦੀ ਧੀ, ਜੋ ਉਸ ਸਮੇਂ ਬੀ.ਸੀ.ਏ ਦੀ ਵਿਦਿਆਰਥਣ ਸੀ, ਨੂੰ ਪਾਦਰੀ ਨੇ ਗੁੰਮਰਾਹ ਕੀਤਾ ਸੀ।

ਪਿਤਾ ਨੇ ਕਿਹਾ ਕਿ ਅਸੀਂ ਆਪਣੇ ਪਰਿਵਾਰ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਅਬੁਲ ਖੈਰ ਪਿੰਡ ਵਿਚ ਇਕ ਗਿਰਜਾਘਰ ਜਾਂਦੇ ਸੀ। ਜਸ਼ਨ ਗਿੱਲ ਨਾਮ ਦੇ ਇਕ ਪਾਦਰੀ ਨੇ ਮੇਰੀ ਧੀ ਨੂੰ ਗੁੰਮਰਾਹ ਕੀਤਾ ਅਤੇ ਉਸ ਨਾਲ ਵਾਰ-ਵਾਰ ਜਬਰ ਜਨਾਹ ਕੀਤਾ। ਉਨ੍ਹਾਂ ਕਿਹਾ, ਮੇਰੀ ਧੀ 22 ਸਾਲਾਂ ਦੀ ਸੀ ਅਤੇ ਬੀਸੀਏ ਦੀ ਵਿਦਿਆਰਥਣ ਸੀ। ਪਾਦਰੀ ਨੇ ਉਸ ਨੂੰ ਗਰਭਵਤੀ ਕਰ ਦਿੱਤਾ ਅਤੇ ਬਾਅਦ ਵਿੱਚ ਖੋਖਰ ਪਿੰਡ ਵਿੱਚ ਇਕ ਨਰਸ ਰਾਹੀਂ ਉਸਦਾ ਗਰਭਪਾਤ ਕਰਵਾਇਆ। ਨਰਸ ‘ਤੇ ਡਾਕਟਰੀ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਲੜਕੀ ਪਿਤਾ ਨੇ ਹੋਰ ਕਿਹਾ, ਗਰਭਪਾਤ ਲਾਪਰਵਾਹੀ ਨਾਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਨਫੈਕਸ਼ਨ ਹੋ ਗਈ। ਮੇਰੀ ਧੀ ਨੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬਾਅਦ ਵਿੱਚ, ਅਲਟਰਾਸਾਊਂਡ ਉਪਰੰਤ, ਸਾਨੂੰ ਪਤਾ ਲੱਗਾ ਕਿ ਮੇਰੀ ਧੀ ਦਾ ਗਰਭਪਾਤ ਹੋਇਆ ਹੈ ਅਤੇ ਫਿਰ ਉਸ ਨੂੰ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੋਸ਼ੀ ਪਾਸਟਰ ਨੂੰ ਫੜਨ ਦੇ ਲਈ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਮਾਨਯੋਗ ਅਦਾਲਤ ਵੱਲੋਂ ਵੀ ਇਸ ਨੂੰ ਭਗੋੜਾ ਕਰਾਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here