ਪੰਜਾਬ : ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਜੰਗ ਛੇੜ ਦਿੱਤੀ ਹੈ। ਜਿਸ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਬਠਿੰਡਾ ਵਿੱਚ ਇੱਕ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇੰਟੈਲੀਜੈਂਸ ਇੰਸਪੈਕਟਰ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਰਵੀ ਨੂੰ ਵੀ ਅੰਮ੍ਰਿਤਸਰ ਸੀ.ਆਈ.ਏ ਸਟਾਫ ਪੁਲਿਸ ਨੇ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਸੀ.ਆਈ.ਏ ਸਟਾਫ ਦੇ ਇੰਸਪੈਕਟਰ ਅਨਮੋਲ ਸਿੰਘ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਪੁਲਿਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ।
ਸੀ.ਆਈ.ਏ ਸਟਾਫ ਦੇ ਇੰਚਾਰਜ ਅਨਮੋਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਰਣਜੀਤ ਐਵੇਨਿਊ ਥਾਣੇ ਵਿਚ ਐਫ.ਆਈ.ਆਰ ਨੰਬਰ 36 ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।