ਪੰਜਾਬ : ਪੰਜਾਬ ਦੇ ਸਰਹੱਦੀ ਇਲਾਕੇ ‘ਤੇ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਨੂੰ ਦੇਖ ਕੇ ਪਾਕਿਸਤਾਨ ਅਤੇ ਉਨ੍ਹਾਂ ਦੀਆਂ ਏਜੰਸੀਆਂ ਘਬਰਾ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਵਿੱਤੀ ਤੌਰ ‘ਤੇ ਨੁਕਸਾਨ ਪਹੁੰਚਿਆ ਹੈ। ਡੀ.ਜੀ.ਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਲੱਗਦੀ ਆਪਣੀ ਸਰਹੱਦ ਸਖ਼ਤੀ ਵਧਾ ਦਿੱਤੀ ਗਈ ਹੈ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਆਮਦ ਵਿੱਚ ਕਮੀ ਆਈ ਹੈ।
ਪੰਜਾਬ ਪੁਲਿਸ ਦੀ ਕਾਰਵਾਈ ਨਾਲ ਨਸ਼ਾ ਤਸਕਰਾਂ ਦੇ ਨਾਲ-ਨਾਲ ਪਾਕਿਸਤਾਨ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਦੀ ਗਿਣਤੀ ਘੱਟ ਗਈ ਹੈ ਅਤੇ ਨਾਲ ਹੀ ਪੁਲਿਸ ਹੁਣ ਹਵਾਲਾ ਰਾਹੀਂ ਪੈਸੇ ਦੇ ਟ੍ਰਾਂਸਫਰ ਨੂੰ ਰੋਕਣ ਲਈ ਕਦਮ ਚੁੱਕ ਰਹੀ ਹੈ। ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਮੱਦੇਨਜ਼ਰ ਪਾਕਿਸਤਾਨ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਅਸੀਂ ਉਨ੍ਹਾਂ ਨੂੰ ਸਫਲ ਨਹੀਂ ਹੋਣ ਦੇਵਾਂਗੇ। ਦੂਜੇ ਪਾਸੇ ਜੇਕਰ ਪੁਲਿਸ ਮੁਲਾਜ਼ਮ ਨਸ਼ਾ ਤਸਕਰਾਂ ਨਾਲ ਜੁੜੇ ਪਾਏ ਗਏ ਤਾਂ ਉਨ੍ਹਾਂ ਨਾਲ ਅਪਰਾਧੀਆਂ ਵਰਗਾ ਵਿਵਹਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜਲੰਧਰ ਵਿੱਚ ਹੋਏ ਗ੍ਰਨੇਡ ਹਮਲੇ ਦੇ ਬਾਵਜੂਦ ਪੰਜਾਬ ਪੁਲਿਸ ਨੇ ਇਸ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਅਜਿਹੇ ਗ੍ਰਨੇਡ ਹਮਲਿਆਂ ਨੂੰ ਨਾਕਾਮ ਕਰਨ ਲਈ ਪੰਜਾਬ ਪੁਲਿਸ ਅਤੇ ਜਨਤਾ ਮਿਲ ਕੇ ਕੰਮ ਕਰੇਗੀ।