Home ਪੰਜਾਬ ਸੁਖਬੀਰ ਸਿੰਘ ਬਾਦਲ ਮੁੜ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਸੁਖਬੀਰ ਸਿੰਘ ਬਾਦਲ ਮੁੜ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

0

ਅੰਮ੍ਰਿਤਸਰ : ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਆਮ ਇਜਲਾਸ ਬੁਲਾਇਆ ਗਿਆ ਜਿਸ ਵਿਚ 117 ਹਲਕਿਆਂ ਦੇ 567 ਡੈਲੀਗੇਟਾਂ ਨੇ ਸਰਬਸੰਮਤੀ ਨਾਲ ਅਕਾਲੀ ਦਲ ਦਾ ਪ੍ਰਧਾਨ ਚੁਣਿਆ।

ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਪਰਮਜੀਤ ਸਰਨਾ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜ੍ਹੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪ੍ਰਧਾਨ ਚੁਣ ਲਿਆ। ਪੰਜਾਬ ਦੇ ਉੱਘੇ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਸਰਬਸੰਮਤੀ ਨਾਲ ਲਿਆ ਗਿਆ ਇਹ ਫ਼ੈੈਸਲਾ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਵਿੱਚ ਪਾਰਟੀ ਦੇ ਨਿਰੰਤਰ ਵਿਸ਼ਵਾਸ ਨੂੰ ਦਰਸਾਉਂਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version