ਖਾਲਿਸਤਾਨ ਦੇ ਪੋਸਟਰ ਲਗਾਉਣ ਦੇ ਮਾਮਲੇ ‘ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

0
15

ਨਕੋਦਰ : ਜਲੰਧਰ, ਦਿੱਲੀ ਪੁਲਿਸ ਨੇ ਸਿੱਖ ਫਾਰ ਜਸਟਿਸ ਦੇ ਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਵੱਲੋਂ ਨਕੋਦਰ ਵਿੱਚ ਖਾਲਿਸਤਾਨ ਦੇ ਪੋਸਟਰ ਲਗਾਉਣ ਦੀ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੇ ਮਾਮਲੇ ਨੂੰ ਲਗਭਗ ਟਰੇਸ ਕਰ ਲਿਆ ਹੈ। ਹਾਲਾਂਕਿ, ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ।

ਜ਼ਿਕਰਯੋਗ ਹੈ ਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਨੇ ਹਾਲ ਹੀ ‘ਚ ਨਕੋਦਰ ‘ਚ ਸਕੂਲ ਅਤੇ ਕਾਲਜ ਦੀਆਂ ਇਮਾਰਤਾਂ ਸਮੇਤ ਕਈ ਥਾਵਾਂ ‘ਤੇ ਖਾਲਿਸਤਾਨ ਦੇ ਪੋਸਟਰ ਲਗਾ ਕੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਕੀਤੀ ਸੀ। ਇਸ ਤੋਂ ਬਾਅਦ ਦਿਹਾਤੀ ਪੁਲਿਸ ਉਕਤ ਵਾਇਰਲ ਵੀਡੀਓ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਸੀ। ਜਾਂਚ ਦੌਰਾਨ ਪੁਲਿਸ ਨੂੰ ਅਹਿਮ ਸਬੂਤ ਮਿਲੇ। ਸੂਤਰਾਂ ਅਨੁਸਾਰ ਪੁਲਿਸ ਨੇ ਉਕਤ ਮਾਮਲੇ ਵਿੱਚ ਇੱਕ ਨੌਜ਼ਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here