ਪੁਲਿਸ ਨੇ ਵੱਡੀ ਮਾਤਰਾ ‘ਚ ਹੈਰੋਇਨ ਸਮੇਤ ਦੋ ਵਿਅਕਤੀ ਕੀਤੇ ਕਾਬੂ , ਮਾਮਲਾ ਦਰਜ

0
13

ਮੋਗਾ : ਜ਼ਿਲ੍ਹਾ ਪੁਲਿਸ ਅਧਿਕਾਰੀ ਅਜੈ ਗਾਂਧੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਫਤਿਹਗੜ੍ਹ ਪੰਜਤੂਰ ਦੀ ਪੁਲਿਸ ਨੇ ਵੱਡੀ ਮਾਤਰਾ ‘ਚ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਰਾਸ਼ੀ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਇਕਬਾਲ ਹੁਸੈਨ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ।

ਸ਼ੱਕ ਦੇ ਆਧਾਰ ‘ਤੇ ਗੁਰਵਿੰਦਰ ਸਿੰਘ ਰਾਹੁਲ ਵਾਸੀ ਤਰਨ ਤਾਰਨ ਅਤੇ ਜਸ਼ਨਦੀਪ ਸਿੰਘ ਫੌਜੀ ਵਾਸੀ ਪਿੰਡ ਫਤਿਹਗੜ੍ਹ ਪੰਜਤੂਰ ਨੂੰ ਰੋਕ ਕੇ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਅਤੇ 25,000 ਰੁਪਏ ਡਰੱਗ ਮਨੀ ਬਰਾਮਦ ਹੋਈ। ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸ.ਐਚ.ਓ. ਇਕਬਾਲ ਹੁਸੈਨ ਨੇ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਕਥਿਤ ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here