Home Sport ਪਹਿਲਗਾਮ ਹਮਲੇ ਤੋਂ ਬਾਅਦ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ...

ਪਹਿਲਗਾਮ ਹਮਲੇ ਤੋਂ ਬਾਅਦ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0

ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਜਾਣਕਾਰੀ ਗੰਭੀਰ ਦੇ ਦਫ਼ਤਰ ਵੱਲੋਂ ਦਿੱਤੀ ਗਈ, ਜਿਸ ਨੂੰ ਦੇਸ਼ ਦੀ ਸੁਰੱਖਿਆ ਪ੍ਰਣਾਲੀ ਦੇ ਲਿਹਾਜ਼ ਨਾਲ ਬਹੁਤ ਗੰਭੀਰ ਮੰਨਿਆ ਜਾ ਰਿਹਾ ਹੈ। ਗੌਤਮ ਗੰਭੀਰ ਨੂੰ ‘ੀਸ਼ੀਸ਼ ਕਸ਼ਮੀਰ’ ਦੇ ਨਾਮ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਬੀਤੇ ਦਿਨ ਉਨ੍ਹਾਂ ਨੇ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਅਤੇ ਇਸ ਮਾਮਲੇ ਵਿੱਚ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।

ਗੰਭੀਰ ਪਹਿਲਾਂ ਵੀ ਸੁਰੱਖਿਆ ਚਿੰਤਾਵਾਂ ਕਾਰਨ ਖ਼ਬਰਾਂ ਵਿੱਚ ਰਹੇ ਹਨ ਪਰ ਇਸ ਵਾਰ ਇੱਕ ਅਤਿਵਾਦੀ ਸੰਗਠਨ ਤੋਂ ਖ਼ਤਰਾ ਹੈ, ਜਿਸ ਕਾਰਨ ਨਾ ਸਿਰਫ਼ ਉਹ ਸਗੋਂ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਬਹੁਤ ਪ੍ਰੇਸ਼ਾਨ ਹੋ ਰਿਹਾ ਹੈ। ਹੁਣ ਦੇਖਦੇ ਹਾਂ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਧਮਕੀ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੀਆਂ ਹਨ ਅਤੇ ਕਿਸ ਪੱਧਰ ਦੀ ਕਾਰਵਾਈ ਕੀਤੀ ਜਾਂਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version