ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇਕ ਅੱਤਵਾਦੀ ਢੇਰ , ਦੋ ਸੁਰੱਖਿਆ ਕਰਮਚਾਰੀ ਜ਼ਖਮੀ

0
17

ਬਾਂਦੀਪੋਰਾ : ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਕੁਲਨਾਰ ਬਾਜੀਪੋਰਾ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚਲ ਰਹੀ ਹੈ । ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਇਸ ਮੁਕਾਬਲੇ ‘ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਸੂਚਨਾ ਹੈ ਅਤੇ ਦੋ ਸੁਰੱਖਿਆ ਕਰਮਚਾਰੀ ਵੀ ਜ਼ਖਮੀ ਹੋਏ ਹਨ।

ਸੁਰੱਖਿਆ ਬਲਾਂ ਵੱਲੋਂ ਮਾਰੇ ਗਏ ਅੱਤਵਾਦੀ ਦੀ ਪਛਾਣ ਤਾਲਿਬ ਲਾਲੀ ਦੇ ਭਰਾ ਅਲਤਾਫ ਲਾਲੀ ਵਜੋਂ ਹੋਈ ਹੈ, ਜੋ ਇਸ ਸਮੇਂ ਬਾਰਾਮੂਲਾ ਜੇਲ੍ਹ ਵਿੱਚ ਬੰਦ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ , ਜਿਸ ਤੋਂ ਬਾਅਦ ਗੋਲੀਬਾਰੀ ਹੋਈ। ਉਨ੍ਹਾਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀ ਨੇ ਤਲਾਸ਼ੀ ਦਲ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ,ਜਿਸ ਦੇ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਮੁਕਾਬਲੇ ਵਿੱਚ ਇੱਕ ਅਤਵਾਦੀ ਮਾਰਿਆ ਗਿਆ ਜਦਕਿ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਦੋਵਾਂ ਸੁਰੱਖਿਆ ਕਰਮਚਾਰੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਮੁਹਿੰਮ ਅਜੇ ਵੀ ਜਾਰੀ ਹੈ। ਇਲਾਕੇ ਵਿਚ ਵਾਧੂ ਬਲ ਭੇਜੇ ਗਏ ਹਨ ਅਤੇ ਸਖਤ ਘੇਰਾਬੰਦੀ ਕੀਤੀ ਗਈ ਹੈ।

LEAVE A REPLY

Please enter your comment!
Please enter your name here