ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਭਾਜਪਾ ਵਿਰੁੱਧ ਖੋਲ੍ਹਿਆਂ ਮੋਰਚਾ

0
51

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਅੱਜ ਸੂਬੇ ਭਰ ਵਿੱਚ ਵਿਸ਼ਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਵਿਰੋਧ ਬੀ.ਬੀ.ਐਮ.ਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦੇ ਉਸ ਹੁਕਮ ਦੇ ਖਿਲਾਫ਼ ਹੈ ਜਿਸ ਤਹਿਤ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਗੱਲ ਕਹੀ ਗਈ ਹੈ।

ਆਮ ਆਦਮੀ ਪਾਰਟੀ ਨੇ ਇਸ ਫ਼ੈਸਲੇ ਨੂੰ ਪੰਜਾਬ ਦੇ ਹੱਕਾਂ ‘ਤੇ ਸਿੱਧਾ ਹਮਲਾ ਦੱਸਿਆ ਹੈ ਅਤੇ ਕਿਹਾ ਹੈ ਕਿ ਸੂਬੇ ਦਾ ਪਾਣੀ ਕਿਸੇ ਵੀ ਕੀਮਤ ‘ਤੇ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ‘ਆਪ’ ਵਰਕਰ, ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਭਾਜਪਾ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਦਾ ਘਿਰਾਓ ਕਰਕੇ ਵਿਰੋਧ ਪ੍ਰਦਰਸ਼ਨ ਕਰਨਗੇ।

LEAVE A REPLY

Please enter your comment!
Please enter your name here