ਅੰਮ੍ਰਿਤਸਰ : ਸੰਯੁਕਤ ਚੈੱਕ ਪੋਸਟ ਅਟਾਰੀ ਸਰਹੱਦ ‘ਤੇ ਇੱਕ ਦਿਨ ਲਗਾਤਾਰ ਇੰਤਜ਼ਾਰ ਕਰਨ ਤੋਂ ਬਾਅਦ, ਪਾਕਿਸਤਾਨੀ ਨਾਗਰਿਕਾਂ ਨੂੰ ਆਖਰਕਾਰ ਆਪਣੇ ਦੇਸ਼ ਵਾਪਸ ਜਾਣ ਦਾ ਮੌਕਾ ਮਿਲ ਗਿਆ।
ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਨੂੰ ਯਾਨੀ ਅੱਜ 21 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ। ਇਹ ਉਹ ਪਾਕਿਸਤਾਨੀ ਨਾਗਰਿਕ ਸਨ ਜੋ ਪਿਛਲੇ ਇੱਕ ਦਿਨ ਤੋਂ ਜੇ.ਸੀ.ਪੀ ਅਟਾਰੀ ਬਾਰਡਰ ਦੇ ਬਹਾਰ ਡੇਰਾ ਲਗਾ ਕੇ ਬੈਠੇ ਹੋਏ ਸਨ ਅਤੇ ਉਨ੍ਹਾਂ ਦੀਆਂ ਦਲੀਲਾਂ ਨਹੀਂ ਸੁਣੀਆਂ ਜਾ ਰਹੀਆਂ ਸਨ ਕਿਉਂਕਿ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਛੱਡਣ ਲਈ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਇਸ ਵੇਲੇ, ਪਾਕਿਸਤਾਨੀ ਨਾਗਰਿਕਾਂ ਦੀਆਂ ਦਲੀਲਾਂ ਇੱਕ ਵਾਰ ਫਿਰ ਸੁਣੀਆਂ ਗਈਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਜੇਕਰ ਕੋਈ ਵੀ ਪਾਕਿਸਤਾਨੀ ਨਾਗਰਿਕ ਭਾਰਤ ਸਰਕਾਰ ਦੁਆਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਭਾਰਤ ਛੱਡਣ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ, ਅਜਿਹੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ 3 ਸਾਲ ਤੱਕ ਦੀ ਕੈਦ ਜਾਂ ਵੱਧ ਤੋਂ ਵੱਧ 3 ਲੱਖ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।