ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤ ਐਡਵਾਈਜ਼ਰੀ ਕੀਤੀ ਜਾਰੀ

0
16

ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਕਾਰਨ, ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਸਖ਼ਤ ਐਡਵਾਈਜ਼ਰੀ ਜਾਰੀ ਕੀਤੀ ਹੈ। ਤਣਾਅਪੂਰਨ ਮਾਹੌਲ ਦੇ ਕਾਰਨ, ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਲੋਕਾਂ ਨੂੰ ਕਿਹਾ ਗਿਆ ਹੈ ਸ਼ਾਮ 7 ਵਜੇ ਤੋਂ ਬਾਅਦ ਬਾਜ਼ਾਰ ਬੰਦ ਕਰ ਦੇਣ। ਇਸ ਦੇ ਨਾਲ ਹੀ, ਮੈਡੀਕਲ ਦੁਕਾਨਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।

ਪ੍ਰਸ਼ਾਸਨ ਨੇ ਪੁਲਿਸ ਅਤੇ ਪੀ.ਸੀ.ਆਰ ਟੀਮਾਂ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਪ੍ਰਸ਼ਾਸਨ ਨੇ ਦੁਕਾਨਾਂ ਦੇ ਬਾਹਰ ਲੱਗੇ ਸਟਾਲਾਂ, ਸੀ.ਸੀ.ਟੀ.ਵੀ ਕੈਮਰੇ ਅਤੇ ਬੋਰਡ ਲਾਈਟਾਂ ਨੂੰ ਸ਼ਾਮ 7 ਵਜੇ ਤੋਂ ਬਾਅਦ ਬੰਦ ਰੱਖਣ ਦੇ ਵੀ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ, ਪੁਲਿਸ ਪੀ.ਸੀ.ਆਰ ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ ਅਤੇ ਲਾਊਡਸਪੀਕਰਾਂ ਰਾਹੀਂ ਜਨਤਾ ਨੂੰ ਜਾਣਕਾਰੀ ਦੇ ਰਹੇ ਹਨ। ਇਸ ਦੇ ਨਾਲ ਹੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here