ਅਖਨੂਰ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਵੱਲੋਂ ਬਿਨਾਂ ਭੜਕਾਹਟ ਤੋਂ ਕੀਤੀ ਗਈ ਗੋਲੀਬਾਰੀ ਦੇ ਜਵਾਬ ਵਿੱਚ ਜੰਮੂ ਦੇ ਅਖਨੂਰ ਦੇ ਸਾਹਮਣੇ ਪਾਕਿਸਤਾਨੀ ਸਰਹੱਦੀ ਖੇਤਰ ਵਿੱਚ ਸਥਿਤ ਇਕ ਅੱਤਵਾਦੀ ਟਿਕਾਣੇ ਨੂੰ “ਪੂਰੀ ਤਰ੍ਹਾਂ ਤਬਾਹ” ਕਰ ਦਿੱਤਾ। ਬੀ.ਐੱਸ.ਐੱਫ. ਨੇ ਅੱਜ ਇਹ ਜਾਣਕਾਰੀ ਦਿੱਤੀ। ਬੀ.ਐੱਸ.ਐੱਫ. ਦੇ ਇਕ ਬੁਲਾਰੇ ਨੇ ਕਿਹਾ ਕਿ ਇਹ ਅੱਤਵਾਦੀ ਟਿਕਾਣਾ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ਵਿੱਚ ਸੀ। ਪਾਕਿਸਤਾਨ ਨੇ ਬੀਤੀ ਰਾਤ 9 ਵਜੇ ਤੋਂ ਜੰਮੂ ਸੈਕਟਰ ਵਿੱਚ ਬੀ.ਐੱਸ.ਐੱਫ. ਦੀਆਂ ਚੌਕੀਆਂ ‘ਤੇ “ਬਿਨਾਂ ਭੜਕਾਹਟ” ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਲੂਨੀ ਵਿੱਚ ਅੱਤਵਾਦੀ ਟਿਕਾਣਾ ਤਬਾਹ ਕਰ ਦਿੱਤਾ ਗਿਆ।
ਬੁਲਾਰੇ ਨੇ ਕਿਹਾ ਕਿ ਬੀ.ਐੱਸ.ਐੱਫ. ਨੇ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ, ਜਿਸ ਨਾਲ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਰੇਂਜਰਾਂ ਦੀਆਂ ਚੌਕੀਆਂ ਅਤੇ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਬੀ.ਐੱਸ.ਐੱਫ. ਨੇ ਅਖਨੂਰ ਖੇਤਰ ਦੇ ਸਾਹਮਣੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ਵਿੱਚ ਸਥਿਤ ਅੱਤਵਾਦੀ ਟਿਕਾਣੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਬੁਲਾਰੇ ਨੇ ਕਿਹਾ, “ਭਾਰਤ ਦੀ ਪ੍ਰਭੂਸੱਤਾ ਦੀ ਰੱਖਿਆ ਕਰਨ ਦਾ ਸਾਡਾ ਇਰਾਦਾ ਅਟੱਲ ਹੈ।”