Home ਪੰਜਾਬ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਰਜਰੀ ਤੋਂ ਬਾਅਦ ਡਾਕਟਰ ਨੂੰ ਕੀਤਾ...

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਰਜਰੀ ਤੋਂ ਬਾਅਦ ਡਾਕਟਰ ਨੂੰ ਕੀਤਾ ਮੁਅੱਤਲ

0

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜਿਲ੍ਹਾਂ ਤੋਂ ਵੱਧੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਲੁਧਿਆਣੇ ਦੇ ਸਿਵਲ ਹਸਪਤਾਲ ’ਚ ਇਕ ਡਾਕਟਰ ਵੱਲੋਂ ਮਰੀਜ਼ ਤੋਂ ਰਿਸ਼ਵਤ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਲੈਪਰੋਸਕੋਪਿਕ ਸਰਜਰੀ ਤੋਂ ਬਾਅਦ ਡਾਕਟਰ ਨੇ ਮਰੀਜ਼ ਤੋਂ ਪੈਸੇ ਮੰਗ ਲਏ। ਜਿਉਂ ਹੀ ਇਹ ਮਾਮਲਾ ਸਾਹਮਣੇ ਆਇਆ ਤਾਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਡਾਕਟਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

ਅੱਜ ਲੁਧਿਆਣਾ ਪੁੱਜੇ ਡਾ. ਬਲਬੀਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ। ਉਹ ਇਸ ਮਾਮਲੇ ਦੀ ਗੰਭੀਰ ਜਾਂਚ ਕਰਵਾ ਰਹੇ ਹਨ। ਇਸ ਮਾਮਲੇ ਬਾਰੇ ਉਨ੍ਹਾਂ ਨੇ ਇਕ ਹਫਤੇ ਅੰਦਰ ਰਿਪੋਰਟ ਮੰਗੀ ਹੈ। ਉਸ ਤੋਂ ਬਾਅਦ ਜੋ ਵੀ ਕਾਰਵਾਈ ਬਣਦੀ ਹੈ, ਉਹ ਸਖ਼ਤੀ ਨਾਲ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਸਾਫ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ’ਚ ਸਿਹਤ ਸੇਵਾਵਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਉਹ ਸਾਰੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਚਿਤਾਵਨੀ ਦਿੰਦੇ ਹਨ ਕਿ ਜੇ ਕਿਸੇ ਨੇ ਵੀ ਮਰੀਜ਼ਾਂ ਦਾ ਸ਼ੋਸ਼ਣ ਕੀਤਾ ਜਾਂ ਰਿਸ਼ਵਤ ਮੰਗੀ ਤਾਂ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ। ‘ਆਪ’ ਸਰਕਾਰ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version