ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੁਣ ਰਮਨ ਅਰੋੜਾ ਦੇ ਰਿਸ਼ਤੇਦਾਰਾਂ ਦੀ ਜਾਇਦਾਦਾਂ ਦੀ ਬਿਊਰੋ ਕਰੇਗੀ ਜਾਂਚ

0
9

ਜਲੰਧਰ: ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਰਮਨ ਅਰੋੜਾ ਵਿਰੁੱਧ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ, ਹੁਣ ਰਮਨ ਅਰੋੜਾ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਾਮ ‘ਤੇ ਰਜਿਸਟਰਡ ਜਾਇਦਾਦਾਂ ਦੀ ਜਾਂਚ ਬਿਊਰੋ ਵੱਲੋਂ ਸ਼ੁਰੂ ਕੀਤੀ ਜਾਵੇਗੀ।

ਵਿਜੀਲੈਂਸ ਬਿਊਰੋ ਨੇ ਬੇਨਾਮੀ ਜਾਇਦਾਦਾਂ ਸਬੰਧੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਈ ਵਪਾਰਕ ਇਮਾਰਤਾਂ ਤੋਂ ਇਲਾਵਾ, ਕਈ ਹੋਰ ਰਿਸ਼ਤੇਦਾਰਾਂ ਦੇ ਨਾਮ ‘ਤੇ ਬੋਲ ਰਹੀਆਂ ਜਾਇਦਾਦਾਂ ਸਬੰਧੀ ਵੀ ਜਾਂਚ ਦਾ ਦਾਇਰਾ ਵਧਦਾ ਜਾ ਰਿਹਾ ਹੈ। ਪਿਛਲੇ ਢਾਈ ਸਾਲਾਂ ਦੌਰਾਨ, ਰਮਨ ਅਰੋੜਾ ਦੇ ਰਿਸ਼ਤੇਦਾਰਾਂ ਦੇ ਨਾਮ ‘ਤੇ ਰਜਿਸਟਰਡ ਜਾਇਦਾਦਾਂ ਦੀ ਵੀ ਜਾਂਚ ਸ਼ੁਰੂ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਇਸ ਸਮੇਂ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ।

‘ਆਪ’ ਵਿਧਾਇਕ ਨੂੰ ਲੈ ਕੇ ਵਿਜੀਲੈਂਸ ਦੇ ਕੋਲ ਹੁਣ ਕਈ ਲੋਕ ਵੀ ਪਹੁੰਚਣੇ ਸ਼ੁਰੂ ਹੋ ਗਏ ਹਨ ਜੋ ਉਨ੍ਹਾਂ ਨੂੰ ਰਮਨ ਅਰੋੜਾ ਬਾਰੇ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਤੋਂ ਇਲਾਵਾ, ਵਿਜੀਲੈਂਸ ਵੱਲੋਂ ਰਮਨ ਦੇ ਰਿਸ਼ਤੇਦਾਰਾਂ ਬਾਰੇ ਪੂਰੀ ਜਾਣਕਾਰੀ ਵੀ ਇਕੱਠੀ ਕੀਤੀ ਗਈ ਹੈ। ਰਿਸ਼ਤੇਦਾਰਾਂ ਦੇ ਨਾਮ ‘ਤੇ ਬਣੀਆਂ ਜਾਇਦਾਦਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ ਅਤੇ ਰਿਸ਼ਤੇਦਾਰਾਂ ਤੋਂ ਇਨ੍ਹਾਂ ਜਾਇਦਾਦਾਂ ਨੂੰ ਬਣਾਉਣ ਦੇ ਸਰੋਤ ਬਾਰੇ ਪੁੱਛਿਆ ਜਾਵੇਗਾ।

 

LEAVE A REPLY

Please enter your comment!
Please enter your name here