ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਉਪ ਚੋਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸੀਟ ‘ਤੇ 19 ਜੂਨ ਨੂੰ ਵੋਟਿੰਗ ਹੋਵੇਗੀ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਇਸ ਦੇ ਨਾਲ ਹੀ ਭਲਕੇ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਭਾਰਤ ਚੋਣ ਕਮਿਸ਼ਨ ਨੇ ਚਾਰ ਰਾਜਾਂ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਲੁਧਿਆਣਾ ਪੱਛਮੀ ਸੀਟ ਵੀ ਸ਼ਾਮਲ ਹੈ। ਤੁਹਾਨੂੰ ਦੱਸ ਦੇਈਏ ਕਿ ਉਕਤ ਸੀਟ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਕਾਰਨ ਖਾਲੀ ਹੋਈ ਸੀ।