ਚੰਡੀਗੜ੍ਹ : ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਇੱਕ ਵਾਰ ਫਿਰ ਕੱਲ੍ਹ ਯਾਨੀ ਵੀਰਵਾਰ ਨੂੰ ਭਾਰਤ ਦੇ ਚਾਰ ਰਾਜਾਂ, ਗੁਜਰਾਤ, ਰਾਜਸਥਾਨ, ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਸ਼ਾਮ 4 ਵਜੇ ਇੱਕ ਮੌਕ ਡ੍ਰਿਲ ਆਯੋਜਿਤ ਕੀਤਾ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਮੌਕ ਡਰਿੱਲ ਕੀਤੀ ਗਈ ਸੀ ਤਾਂ ਅਗਲੇ ਹੀ ਦਿਨ ਭਾਰਤ ਵੱਲੋਂ ਪਾਕਿਸਤਾਨ ‘ਤੇ ਹਮਲਾ ਕਰ ਦਿੱਤਾ ਗਿਆ ਸੀ। ਭਾਰਤ ਸਰਕਾਰ ਵੀ ਲਗਾਤਾਰ ਇਹ ਆਖਦੀ ਆ ਰਹੀ ਹੈ ਕਿ ਆਪਰੇਸ਼ਨ ਸਿੰਧੂਰ ਅਜੇ ਖ਼ਤਮ ਨਹੀਂ ਹੋਇਆ ਹੈ।
ਮੌਕ ਡ੍ਰਿਲ ਦੌਰਾਨ ਕੀ ਹੋਵੇਗਾ?
–ਸੁਰੱਖਿਆ ਬਲਾਂ ਦੀ ਤਿਆਰੀ ਦੀ ਜਾਂਚ: ਸਰਹੱਦੀ ਖੇਤਰਾਂ ਵਿੱਚ ਕਿਸੇ ਅਣਕਿਆਸੇ ਖ਼ਤਰੇ ਪ੍ਰਤੀ ਸੁਰੱਖਿਆ ਬਲਾਂ ਦੀ ਪ੍ਰਤੀਕਿਰਿਆ ਸਮਰੱਥਾ ਦੀ ਜਾਂਚ ਕੀਤੀ ਜਾਵੇਗੀ।
–ਐਮਰਜੈਂਸੀ ਪ੍ਰਬੰਧਨ: ਐਮਰਜੈਂਸੀ ਸੇਵਾਵਾਂ, ਜਿਵੇਂ ਕਿ ਹਸਪਤਾਲ, ਐਂਬੂਲੈਂਸ ਅਤੇ ਫੌਜੀ ਸਹਾਇਤਾ ਦੀ ਤਿਆਰੀ ਦਾ ਮੁਲਾਂਕਣ ਕੀਤਾ ਜਾਵੇਗਾ।
–ਸਰਹੱਦੀ ਸੁਰੱਖਿਆ ਅਤੇ ਨਿਗਰਾਨੀ: ਸਰਹੱਦ ਪਾਰ ਤੋਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਜਾਂ ਘੁਸਪੈਠ ਨੂੰ ਰੋਕਣ ਲਈ ਸੁਰੱਖਿਆ ਉਪਾਵਾਂ ਦੀ ਜਾਂਚ ਕੀਤੀ ਜਾਵੇਗੀ।