ਚੰਡੀਗੜ੍ਹ : ਇਸ ਸਮੇਂ ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ, ਹਲਚਲ ਮਚ ਗਈ ਹੈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਦੇ GMCH-32 ਹਸਪਤਾਲ ਵਿੱਚ ਦਾਖਲ ਇੱਕ 40 ਸਾਲਾ ਵਿਅਕਤੀ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। 23 ਮਈ ਨੂੰ ਹਰਿਆਣਾ ਦੇ ਯਮੁਨਾਨਗਰ ਦੀ ਇੱਕ 51 ਸਾਲਾ ਔਰਤ ਦੀ ਰਿਪੋਰਟ ਮੋਹਾਲੀ ਵਿੱਚ ਪਾਜ਼ੀਟਿਵ ਆਈ ਸੀ। ਇਸ ਦੇ ਨਾਲ ਹੀ ਫਿਰੋਜ਼ਪੁਰ ਵਿੱਚ ਵੀ ਕੋਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ।