ਟੋਕੀਓ : ਜਾਪਾਨ ਦੇ ਹੋਕਾਈਡੋ ਸੂਬੇ ਦੇ ਪੂਰਬੀ ਖੇਤਰ ਦੇ ਤਾਈਕੀ ਅਤੇ ਉਰਾਹੋਰੋ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਭੂਚਾਲ ਦੇ ਤੇਜ਼ ਝਟਕੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 3:52 ਵਜੇ ਮਹਿਸੂਸ ਕੀਤੇ ਗਏ।
ਭੂਚਾਲ ਦਾ ਕੇਂਦਰ 41.7 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 143.7 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ। ਏਜੰਸੀ ਨੇ ਕਿਹਾ ਕਿ ਸਮੁੰਦਰੀ ਲਹਿਰਾਂ ਦੇ ਪੱਧਰ ਵਿੱਚ ਕੁਝ ਬਦਲਾਅ ਹੋ ਸਕਦਾ ਹੈ, ਪਰ ਸੁਨਾਮੀ ਤੋਂ ਕਿਸੇ ਵੀ ਨੁਕਸਾਨ ਦਾ ਕੋਈ ਖ਼ਤਰਾ ਨਹੀਂ ਹੈ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਡਰ ਅਤੇ ਦਹਿਸ਼ਤ ਵਿੱਚ ਘਰਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ, ਹੁਣ ਤੱਕ ਕਿਸੇ ਵੀ ਜਾਨੀ ਜਾਂ ਵੱਡੇ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ।