ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਬੈਠਕ ਅੱਜ ਸੀ.ਐਮ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਦੁਬਾਰਾ ਹੋਵੇਗੀ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਉਨ੍ਹਾਂ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ। ਸੋਮਵਾਰ ਅਤੇ ਮੰਗਲਵਾਰ ਤੋਂ ਬਾਅਦ ਲਗਾਤਾਰ ਤੀਜੇ ਦਿਨ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਕੈਬਨਿਟ ਮੀਟਿੰਗ ਵਿੱਚ ਸਰਕਾਰ ਸੂਬੇ ਦੇ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕਰ ਸਕਦੀ ਹੈ।
ਦੱਸਣਯੋਗ ਹੈ ਕਿ ਲਗਾਤਾਰ 3 ਦਿਨਾਂ ’ਚ ਇਹ ਤੀਜੀ ਬੈਠਕ ਹੋਵੇਗੀ। ਇਹ ਪਹਿਲੀ ਵਾਰ ਹੈ, ਜਦੋਂ ਲਗਾਤਾਰ ਰੋਜ਼ਾਨਾ ਕੈਬਨਿਟ ਬੈਠਕਾਂ ਹੋ ਰਹੀਆਂ ਹਨ। ਪਹਿਲਾਂ ਵੀ ਲਗਾਤਾਰ 2 ਦਿਨ ਮੰਤਰੀ ਮੰਡਲ ਦੀਆਂ ਮੀਟਿੰਗਾਂ ’ਚ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ, ਐੱਸ. ਸੀ. ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਜਿਹੇ ਵੱਡੇ ਫ਼ੈਸਲੇ ਲਏ ਗਏ। ਹੁਣ ਬੁੱਧਵਾਰ ਨੂੰ ਹੋਣ ਜਾ ਰਹੀ ਮੀਟਿੰਗ ’ਚ ਵੀ ਵੱਡੇ ਫ਼ੈਸਲੇ ਲਏ ਜਾਣਗੇ।