Home ਦੇਸ਼ ਭਾਰਤ ਦੇ ਕਈ ਰਾਜਾਂ ‘ਚ ਮੌਸਮ ਵਿਭਾਗ ਨੇ ਭਾਰੀ ਮੀਂਹ ‘ਤੇ ਤੇਜ਼...

ਭਾਰਤ ਦੇ ਕਈ ਰਾਜਾਂ ‘ਚ ਮੌਸਮ ਵਿਭਾਗ ਨੇ ਭਾਰੀ ਮੀਂਹ ‘ਤੇ ਤੇਜ਼ ਤੂਫ਼ਾਨ ਦਾ ਅਲਰਟ ਜਾਰੀ

0

ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਹਫ਼ਤੇ ਲਈ ਮਹੱਤਵਪੂਰਨ ਮੌਸਮ ਚੇਤਾਵਨੀਆਂ ਜਾਰੀ ਕੀਤੀਆਂ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਨਜ਼ਰ ਆਵੇਗਾ। ਇੱਕ ਪਾਸੇ ਜਿੱਥੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਗਈ ਹੈ, ਉੱਥੇ ਹੀ ਦਿੱਲੀ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਗਰਮੀ ਦੀ ਲਹਿਰ ਅਤੇ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਦੀ ਕੋਈ ਉਮੀਦ ਨਹੀਂ ਹੈ।

ਮੁਸਲਾਧਾਰ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

ਮੌਸਮ ਵਿਭਾਗ  ਦੇ ਅਨੁਸਾਰ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਵਰਗੇ ਉੱਤਰ-ਪੂਰਬੀ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਗਰਜ ਨਾਲ ਭਾਰੀ ਬਾਰਿਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਇਨ੍ਹਾਂ ਖੇਤਰਾਂ ਵਿੱਚ ਕੀਤੇ – ਕੀਤੇ ਗੜੇਮਾਰੀ ਅਤੇ ਤੇਜ਼ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਨ੍ਹਾਂ ਰਾਜਾਂ ਵਿੱਚ ਵੀ ਮੀਂਹ ਪਵੇਗਾ

ਮੌਸਮ ਵਿਭਾਗ ਨੇ ਛੱਤੀਸਗੜ੍ਹ, ਕਰਨਾਟਕ, ਆਂਧਰਾ ਪ੍ਰਦੇਸ਼, ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਕਿਸਾਨਾਂ ਅਤੇ ਯਾਤਰੀਆਂ ਨੂੰ ਖਾਸ ਤੌਰ ‘ਤੇ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਦਿੱਲੀ-ਐਨ.ਸੀ.ਆਰ ਚ ਗਰਮੀ ਦਾ ਪ੍ਰਕੋਪ ਜਾਰੀ

ਦਿੱਲੀ-ਐਨਸੀਆਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਆਪਣੇ ਸਿਖਰ ‘ਤੇ ਰਹੇਗੀ। ਆਈ.ਐਮ.ਡੀ ਦੇ ਅਨੁਸਾਰ, ਵੱਧ ਤੋਂ ਵੱਧ ਤਾਪਮਾਨ 39 ਤੋਂ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹੇਗਾ। ਗਰਮ ਹਵਾਵਾਂ ਅਤੇ ਤੇਜ਼ ਧੁੱਪ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।

ਰਾਜਸਥਾਨ ਅਤੇ ਓਡੀਸ਼ਾ ਵਿੱਚ ਗਰਮੀ ਦਾ ਅਲਰਟ

ਰਾਜਸਥਾਨ ਵਿੱਚ ਸ਼ਨੀਵਾਰ ਤੋਂ ਸੋਮਵਾਰ ਤੱਕ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਗਰਮ ਲੂ  ਚਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਓਡੀਸ਼ਾ ਵਿੱਚ ਵੀ ਗਰਮ ਲੂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਖੇਤਰਾਂ ਲਈ ਅਲਰਟ ਜਾਰੀ ਕਰਦੇ ਹੋਏ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਹੈਦਰਾਬਾਦ ਵਿੱਚ ਯੈਲੋ ਅਲਰਟ, ਮੀਂਹ ਦੀ ਸੰਭਾਵਨਾ

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਅਗਲੇ ਕੁਝ ਦਿਨਾਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ ਹੈ। ਸ਼ਹਿਰ ਵਿੱਚ ਬੱਦਲਵਾਈ ਰਹੇਗੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਆਈ.ਐਮ.ਡੀ ਨੇ ਸ਼ਨੀਵਾਰ ਨੂੰ ਬਿਜਲੀ ਦੇ ਨਾਲ ਗਰਜ-ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਅਤੇ ਖੁੱਲ੍ਹੀਆਂ ਥਾਵਾਂ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version