ਜੈਪੂਰ : ਰਾਜਸਥਾਨ ਦੇ ਟੋਂਕ ਜ਼ਿਲ੍ਹੇ ਵਿੱਚ ਬੀਤੇ ਦਿਨ ਨੂੰ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ। ਬਨਾਸ ਨਦੀ ਵਿੱਚ ਨਹਾਉਣ ਗਏ 11 ਬੱਚਿਆਂ ਵਿੱਚੋਂ 8 ਦੀ ਡੁੱਬਣ ਨਾਲ ਮੌਤ ਹੋ ਗਈ। ਇਹ ਹਾਦਸਾ ਟੋਂਕ ਦੇ ਪੁਰਾਣੇ ਫਰੇਜ਼ਰ ਪੁਲ ਦੇ ਨੇੜੇ ਵਾਪਰਿਆ, ਜਿੱਥੇ ਬੱਚੇ ਗਰਮੀ ਤੋਂ ਰਾਹਤ ਪਾਉਣ ਲਈ ਨਦੀ ਵਿੱਚ ਉਤਰੇ ਸਨ।
ਦੱਸਿਆ ਜਾ ਰਿਹਾ ਹੈ ਕਿ ਨਦੀ ਵਿੱਚ ਨਹਾਉਂਦੇ ਸਮੇਂ ਕੁਝ ਬੱਚੇ ਅਚਾਨਕ ਡੂੰਘੇ ਪਾਣੀ ਵਿੱਚ ਚਲੇ ਗਏ। ਜਦੋਂ ਇੱਕ ਬੱਚਾ ਡੁੱਬਣ ਲੱਗਾ ਤਾਂ ਬਾਕੀ ਉਸਨੂੰ ਬਚਾਉਣ ਲਈ ਗਏ ਅਤੇ ਕੁਝ ਹੀ ਸਮੇਂ ਵਿੱਚ ਕਈ ਬੱਚੇ ਡੁੱਬ ਗਏ। ਸਥਾਨਕ ਲੋਕਾਂ ਨੇ ਤੁਰੰਤ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਕੁਝ ਬੱਚਿਆਂ ਨੂੰ ਹਸਪਤਾਲ ਵੀ ਪਹੁੰਚਾਇਆ। ਟੋਂਕ ਦੇ ਸਾਦਤ ਹਸਪਤਾਲ ਵਿੱਚ ਜ਼ਖਮੀ ਬੱਚਿਆਂ ਦਾ ਇਲਾਜ ਚਲ ਰਿਹਾ ਹੈ। ਹਸਪਤਾਲ ਵਿੱਚ ਭੀੜ ਇਕੱਠੀ ਹੋ ਗਈ ਹੈ ਅਤੇ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ। ਚਾਰੇ ਪਾਸੇ ਚੀਕ-ਚਿਹਾੜਾ ਮਚ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਸਾਰੇ ਮ੍ਰਿਤਕ ਬੱਚੇ ਜੈਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਹਾਦਸਾ ਇੱਕ ਵਾਰ ਫਿਰ ਗਰਮੀਆਂ ਵਿੱਚ ਨਦੀਆਂ ਅਤੇ ਤਲਾਬਾਂ ਵਿੱਚ ਨਹਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਜ਼ਰੂਰਤ ਨੂੰ ਉਜਾਗਰ ਕਰਦਾ ਹੈ।