ਗੁਰਦਾਸਪੁਰ : ਜ਼ਿਲ੍ਹਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕਾਹਨੂੰਵਾਨ ਦੇ ਏ.ਐਸ.ਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੂਚਨਾ ਦੇ ਆਧਾਰ ‘ਤੇ ਮੁਲਜ਼ਮ ਅਸ਼ਵਨੀ ਕੁਮਾਰ ਵਾਸੀ ਗੋਹਟ ਪੋਖਰ ਦੇ ਘਰ ਛਾਪਾ ਮਾਰਿਆ ਗਿਆ ਅਤੇ ਉਸਨੂੰ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ।
ਇਸੇ ਤਰ੍ਹਾਂ ਥਾਣਾ ਕਲਾਨੌਰ ਦੇ ਏ.ਐਸ.ਆਈ ਹਰਪਾਲ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਟੀ ਪੁਆਇੰਟ ਦੋਸਤਪੁਰ ਵਿਖੇ ਮੌਜੂਦ ਸਨ। ਇਸ ਦੌਰਾਨ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਸੂਆ ਪੁਲੀ ਦੋਸਤਪੁਰ ਨੇੜੇ ਛਾਪਾ ਮਾਰ ਕੇ ਮੁਲਜ਼ਮ ਮਹਿੰਦਰਪਾਲ ਵਾਸੀ ਚੌੜਾ ਖੁਰਦ ਨੂੰ 26250 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਦੋਵਾਂ ਨੂੰ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।