ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਿਆ ਭਾਰੀ ਮੀਂਹ

0
16

ਚੰਡੀਗੜ੍ਹ : ਪਿਛਲੇ ਇੱਕ ਹਫ਼ਤੇ ਤੋਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਅੱਜ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ-ਸਵੇਰੇ ਮੀਂਹ ਨੇ ਦਸਤਖ ਦਿੱਤੀ ਹੈ। ਜਿਸ ਕਾਰਨ ਲੋਕਾਂ ਲਈ ਅੱਜ ਰਾਹਤ ਮਿਲੀ ਹੈ। ਪਟਿਆਲਾ, ਜ਼ੀਰਕਪੁਰ, ਚੰਡੀਗੜ੍ਹ ਦੇ ਇਲਾਕਿਆਂ ਵਿੱਚ ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਅੱਜ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਵੀ ਪੈ ਸਕਦਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ, ਸੂਬੇ ਦਾ ਤਾਪਮਾਨ 0.7 ਡਿਗਰੀ ਸੈਲਸੀਅਸ ਘਟਿਆ ਹੈ।

ਇਸ ਦੇ ਬਾਵਜੂਦ, ਤਾਪਮਾਨ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿੱਚ 42.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਗਲੇ 24 ਘੰਟਿਆਂ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਹੌਲੀ-ਹੌਲੀ 3 ਤੋਂ 5 ਡਿਗਰੀ ਸੈਲਸੀਅਸ ਘੱਟ ਸਕਦਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ-

ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪਾਕਿਸਤਾਨ ਉੱਤੇ ਹਵਾ ਦਾ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ। ਨਾਲ ਹੀ, ਪੱਛਮੀ ਗੜਬੜ ਵੀ ਸਰਗਰਮ ਹੈ। ਇਸ ਕਾਰਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਤਰਨਤਾਰਨ, ਕਪੂਰਥਲਾ, ਮੋਗਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਗਰਮ ਲੂ ਅਤੇ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ।

ਇੱਥੇ ਤੇਜ਼ ਹਵਾਵਾਂ ਚੱਲਣਗੀਆਂ-

ਇਸ ਦੇ ਨਾਲ ਹੀ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ/ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਇਸ ਦਿਨ ਤੋਂ ਤਾਪਮਾਨ ਘਟੇਗਾ-

ਅਗਲੇ 24 ਘੰਟਿਆਂ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਸੂਬੇ ਵਿੱਚ ਤਾਪਮਾਨ ਹੌਲੀ-ਹੌਲੀ 3 ਤੋਂ 5 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ। 18 ਤਰੀਕ ਤੱਕ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 18 ਤਰੀਕ ਤੋਂ ਬਾਅਦ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਅੱਜ ਰਾਤ ਵੱਖ-ਵੱਖ ਥਾਵਾਂ ‘ਤੇ ਮੌਸਮ ਗਰਮ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਕੁਝ ਥਾਵਾਂ ‘ਤੇ ਗਰਜ/ਬਿਜਲੀ ਚੱਲਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here