ਭਾਰਤ ਦੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕਈ ਥਾਵਾਂ ਲਈ ਜਾਰੀ ਕੀਤਾ ਯੈਲੋ ਅਲਰਟ

0
31

ਨਵੀਂ ਦਿੱਲੀ: ਅੱਜ ਦਿੱਲੀ-ਐਨ.ਸੀ.ਆਰ ਦੇ ਕੁਝ ਹਿੱਸਿਆਂ ਵਿੱਚ ਫਿਰ ਤੋਂ ਹਲਕੀ ਬਾਰਿਸ਼ ਸ਼ੁਰੂ ਹੋ ਸਕਦੀ ਹੈ। ਬੀਤੇ ਦਿਨ ਦਿੱਲੀ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ। ਯੂਪੀ-ਬਿਹਾਰ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤੀ ਗਿਆ ਹੈ। ਕਈ ਥਾਵਾਂ ‘ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਗਰਮੀ ਦੀ ਲਹਿਰ ਦਾ ਪ੍ਰਭਾਵ ਘੱਟ ਹੈ ਅਤੇ ਕੁਝ ਇਲਾਕਿਆਂ ਵਿੱਚ ਮੌਸਮ ਵਿੱਚ ਤਬਦੀਲੀ ਦੇਖੀ ਜਾ ਰਹੀ ਹੈ।

ਇਨ੍ਹਾਂ ਰਾਜਾਂ ਵਿੱਚ ਮੀਂਹ ਪਵੇਗਾ-

ਤਾਮਿਲਨਾਡੂ, ਤੇਲੰਗਾਨਾ, ਗੋਆ, ਗੁਜਰਾਤ, ਮੱਧ ਮਹਾਰਾਸ਼ਟਰ, ਸਿੱਕਮ, ਬਿਹਾਰ, ਝਾਰਖੰਡ, ਓਡੀਸ਼ਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਅਤੇ ਗਰਜ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ 16 ਤੋਂ 21 ਜੂਨ ਦੌਰਾਨ ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ।

ਪਹਾੜੀ ਰਾਜਾਂ ਵਿੱਚ ਮੌਸਮ ਕਿਹੋ ਜਿਹਾ ਰਹੇਗਾ?

ਉੱਤਰਾਖੰਡ ਅਤੇ ਹਿਮਾਚਲ ਵਿੱਚ 16 ਅਤੇ 17 ਜੂਨ ਨੂੰ ਗਰਜ ਨਾਲ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਗਤੀ 70 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।

ਪੰਜਾਬ, ਹਰਿਆਣਾ ਅਤੇ ਰਾਜਸਥਾਨ-

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਤੇਜ਼ ਤੂਫਾਨ ਅਤੇ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਮੀਂਹ ਕਾਰਨ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਰਾਜਾਂ ਦਾ ਤਾਪਮਾਨ ਡਿੱਗੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

LEAVE A REPLY

Please enter your comment!
Please enter your name here